ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਿੱਖਿਆ ਵਿਭਾਗ ਵੱਲੋਂ ਅੰਮ੍ਰਿਤਸਰ ਵਿਖੇ ਰੱਖੇ ਪ੍ਰੋਗਰਾਮ ਤੋਂ ਦੂਰ ਰਹੇ ਜਿਸ ਕਾਰਨ ਪ੍ਰੋਗਰਾਮ ਦੀ ਪ੍ਰਧਾਨਗੀ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਕਰਨੀ ਪਈ। ਉਨ੍ਹਾਂ ਨੇ ਕਰੀਬ ਪੱਚੀ ਸੌ ਸਰਕਾਰੀ ਅਧਿਆਪਕਾਂ ਦੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਈ ਭਰਤੀ ਸਬੰਧੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਦੇ ਵਿੱਚੋਂ ਚਾਰ ਦਰਜਨ ਨਾਨ ਟੀਚਿੰਗ ਸਟਾਫ ਨਾਲ ਸਬੰਧਤ ਹਨ।
ਇਸ ਮੌਕੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਕਸਦ ਸੀ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਜਾਵੇ ਇਸੇ ਮਕਸਦ ਦੇ ਤਹਿਤ ਉਹ ਅਧਿਆਪਕਾਂ ਨੂੰ ਰੁਜ਼ਗਾਰ ਦੇ ਰਹੇ ਹਨ। ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰੀ ਮੀਂਹ ਕਰਕੇ ਸਮਾਗਮ ਲਈ ਨਹੀਂ ਪੁੱਜ ਸਕੇ।
ਪਿਛਲੀ ਅਕਾਲੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਦਸ ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦਾ ਕੰਮ ਨਹੀਂ ਕੀਤਾ ਪਰ ਅਸੀਂ ਦੋ ਮਹੀਨਿਆਂ ਦੇ ਵਿੱਚ ਪੱਚੀ ਸੌ ਅਧਿਆਪਕ ਭਰਤੀ ਕਰ ਲਏ ਹਨ ਅਤੇ ਛੇਤੀ ਹੀ ਇੱਕ ਹਜ਼ਾਰ ਹੋਰ ਅਧਿਆਪਕਾਂ ਦੀ ਭਰਤੀ ਕਰ ਲਈ ਜਾਵੇਗੀ।
ਇਸ ਤੋਂ ਇਲਾਵਾ ਮੌਕੇ ਤੇ ਪੁੱਜੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਸਿਫ਼ਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਜੋ ਦਸ ਸਾਲ ਦੌਰਾਨ ਨਹੀਂ ਕੀਤਾ ਉਹ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੋ ਮਹੀਨਿਆਂ ਦੇ ਵਿਚ ਹੀ ਕਰਕੇ ਦਿਖਾ ਦਿੱਤਾ ਹੈ।
0 comments:
Post a Comment