ਮੌਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਕਈ ਜਗ੍ਹਾ ਪਾਣੀ ਭਰਿਆ, ਹੋਰ ਬਾਰਿਸ਼ ਦੀ ਸੰਭਾਵਨਾ 


ਚੰਡੀਗੜ੍ਹ, 28 ਜੂਨ (ਏਜੰਸੀ)-ਦੱਖਣ ਪੱਛਮੀ ਮੌਨਸੂਨ ਪੰਜਾਬ ਤੇ ਹਰਿਆਣਾ ਵਿਚ ਸਮੇਂ ਤੋਂ ਪਹਿਲਾਂ ਹੀ ਪੁੱਜ ਗਈ ਹੈ, ਜਿਸ ਕਾਰਨ ਚੰਡੀਗੜ੍ਹ ਸਮੇਤ ਦੋਵਾਂ ਸੂਬਿਆਂ 'ਚ ਭਰਵੀਂ ਬਾਰਿਸ਼ ਹੋਈ ਹੈ¢ ਪੰਜਾਬ 'ਚ ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਹੀ ਪਾਣੀ ਪਾਣੀ ਕਰ ਦਿੱਤਾ | ਬਾਰਿਸ਼ ਕਾਰਨ ਲੋਕਾਂ ਨੂੰ ਜਿੱਥੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ ਕਿਉਂਕਿ ਦੋਵਾਂ ਸੂਬਿਆਂ 'ਚ ਝੋਨੇ ਦੀ ਲੁਆਈ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਅਜਿਹੇ ਵਿਚ ਐਨ ਮੌਕੇ 'ਤੇ ਬਾਰਿਸ਼ ਹੋਣ ਕਾਰਨ ਇਹ ਕਿਸਾਨਾਂ ਲਈ ਸੋਨੇ 'ਤੇ ਸੁਹਾਗੇ ਵਾਲੀ ਗੱਲ ਹੋ ਗਈ ਹੈ ਹਾਲਾਂਕਿ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਕਾਰਨ ਸਬਜ਼ੀਆਂ ਅਤੇ ਮੱਕੀ ਦੀ ਫਸਲ ਦਾ ਨੁਕਸਾਨ ਹੋਇਆ ਵੀ ਦੱਸਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਇਹ ਬਾਰਿਸ਼ ਕਈ ਥਾਈਾ ਲੋਕਾਂ ਲਈ ਆਫ਼ਤ ਬਣ ਕੇ ਵੀ ਆਈ ਹੈ, ਕਿਉਂਕਿ ਭਰਵੀਂ ਬਾਰਿਸ਼ ਕਾਰਨ ਕਈ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ¢ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪੌਲ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਅਤੇ ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਦੱਖਣ ਪੱਛਮੀ ਮੌਨਸੂਨ ਸਮੇਂ ਤੋਂ ਪਹਿਲਾਂ ਹੀ 28 ਜੂਨ ਨੂੰ ਪਹੁੰਚ ਗਈ ਹੈ¢ ਉਨ੍ਹਾਂ ਦੱਸਿਆ ਕਿ ਉੱਤਰ ਪੱਛਮੀ ਭਾਰਤ 'ਚ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ¢ 

ਪੌਲ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ 'ਚ ਵੀ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ ਹੈ ਜਦੋਂ ਕਿ ਦੋਵਾਂ ਸੂਬਿਆਂ 'ਚ ਆਉਣ ਵਾਲੇ ਦੋ ਦਿਨਾਂ 'ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ¢ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦੋ ਦਿਨਾਂ ਵਿਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ¢ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਜਾਬ ਤੇ ਹਰਿਆਣਾ ਵਿਚ ਮੌਨਸੂਨ ਕਰੀਬ 12 ਜੁਲਾਈ ਨੂੰ ਪਹੁੰਚੀ ਸੀ ਜਦੋਂ ਕਿ ਇਸ ਸਾਲ ਇਹ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਹੀ ਪਹੁੰਚ ਗਈ ਹੈ¢ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ ਲਗਾਤਾਰ ਦੂਜੇ ਦਿਨ 29 ਤੋਂ 35 ਡਿਗਰੀ ਸੈਲਸੀਅਸ ਵਿਚਾਲੇ ਟਿਕਿਆ ਹੋਇਆ ਹੈ¢ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ 28 ਤੇ 29 ਜੂਨ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਸੀ | 

ਦਿੱਲੀ 'ਚ ਮੌਨਸੂਨ ਦੀ ਦਸਤਕ 
ਨਵੀਂ ਦਿੱਲੀ, 28 ਜੂਨ (ਏਜੰਸੀ)-ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀ ਮੌਨਸੂਨ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਹੀ ਪਹੁੰਚ ਗਈ ਹੈ, ਜਿਸ ਕਾਰਨ ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ¢ ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੌਨਸੂਨ ਆਉਣ ਵਾਲੇ 2-3 ਦਿਨਾਂ 'ਚ ਪੂਰੇ ਭਾਰਤ 'ਚ ਪਹੁੰਚ ਜਾਵੇਗੀ¢ ਉਨ੍ਹਾਂ ਦੱਸਿਆ ਕਿ ਦਿੱਲੀ 'ਚ ਮੌਨਸੂਨ 29 ਜੂਨ ਨੂੰ ਪਹੁੰਚਣੀ ਸੀ¢ ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਜਰਾਤ, ਰਾਜਸਥਾਨ ਦੇ ਕੁਝ ਹਿੱਸਿਆਂ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ 'ਚ ਵੀ ਮੌਨਸੂਨ ਸਮੇਂ ਤੋਂ ਪਹਿਲਾਂ ਹੀ ਪੁੱਜ ਗਈ ਹੈ¢
Share on Google Plus

About Ravi

0 comments:

Post a Comment