ਬੰਗਾ 'ਚ ਪੈਟਰੋਲ ਪੰਪ 'ਤੇ ਲੁਟੇਰਿਆਂ ਨੇ ਚਲਾਈ ਗੋਲੀ, ਇੱਕ ਗੰਭੀਰ ਜ਼ਖ਼ਮੀ

ਬੰਗਾ, 29 ਜੂਨ (ਜਸਬੀਰ ਸਿੰਘ ਨੂਰਪੁਰ)- ਬੰਗਾ-ਫਗਵਾੜਾ ਮੁੱਖ ਮਾਰਗ 'ਤੇ ਰਾਏ ਪੈਟਰੋਲ ਪੰਪ 'ਤੇ ਨਕਦੀ ਜਮ੍ਹਾ ਕਰਾਉਣ ਜਾ ਰਹੇ ਕਰਿੰਦਿਆਂ 'ਤੇ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਡਿੱਗਣ ਕਾਰਨ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਉੱਥੇ ਹੀ ਜ਼ਖ਼ਮੀ ਨੌਜਵਾਨ ਨੂੰ ਲੁਧਿਆਣੇ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Share on Google Plus

About Ravi

0 comments:

Post a Comment