7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ



ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਭੂਤ ਦੀ ਮਾਤਾ ਅਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ਭੂਤ ਦੀ ਪਤਨੀ ਸ੍ਰੀਮਤੀ ਬਿਮਲਾ ਦੇਵੀ ਦੀ ਹੋਈ ਮੌਤ 'ਤੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੁਣ ਤੱਕ 922 ਗੈਂਗਸਟਰਾਂ ਨੂੰ ਜੇਲ੍ਹਾਂ 'ਚ ਡੱਕਿਆ ਗਿਆ ਹੈ ਜਦ ਕਿ 7 ਵੱਡੇ ਗੈਂਗਸਟਰਾਂ ਨੂੰ ਮਾਰ ਮੁਕਾ ਦਿੱਤਾ ਗਿਆ। ਜਿਸ ਕਰ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ 'ਚ ਸਰਕਾਰ ਸਫਲ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਵਿਕਾਸ ਦੇ ਨਾਂਅ 'ਤੇ ਸੂਬੇ ਦਾ ਘਾਣ ਕਰ ਕੇ ਰੱਖ ਦਿੱਤਾ ਅਤੇ ਦੱਸ ਸਾਲਾਂ 'ਚ ਆਪਣੀਆਂ ਹੀ ਜੇਬਾਂ ਭਰੀਆਂ ਗਈਆਂ ਅਤੇ ਸੂਬੇ ਦਾ ਕੁੱਝ ਵੀ ਨਾ ਸਵਾਰਿਆ। ਇਸੇ ਕਾਰਨ ਸੂਬੇ ਦੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ।
Share on Google Plus

About Ravi

0 comments:

Post a Comment