ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਐਂਡ੍ਰਿਯੂ 10 ਨੂੰ ਪੰਜਾਬ ਦੌਰੇ 'ਤੇ

ਜਲੰਧਰ (ਧਵਨ)— ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਐਂਡ੍ਰਿਯੂ ਸ਼ੀਰ 10 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ ਜਿਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਦਾ ਸਟੇਟ ਗੈਸਟ ਦੇ ਤੌਰ 'ਤੇ ਸਵਾਗਤ ਕਰੇਗੀ। ਐਂਡ੍ਰਿਯੂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਅੰਮ੍ਰਿਤਸਰ ਜਾਣ ਦੀ ਵੀ ਪ੍ਰੋਗਰਾਮ ਹੈ। ਐਂਡ੍ਰਿਯੂ ਨੂੰ ਪੰਜਾਬ ਆਉਣ ਦਾ ਸੱਦਾ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਦਿੱਤਾ ਸੀ।

ਢਿੱਲੋਂ ਨੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਤੈਅ ਕਰਵਾਈਆਂ ਹਨ। ਢਿੱਲੋਂ ਜੋ ਕਿ ਮੁੱਖ ਮੰਤਰੀ ਦੇ ਕਰੀਬੀ ਮਿੱਤਰਾਂ ਵਿਚੋਂ ਇਕ ਮੰਨੇ ਜਾਂਦੇ ਹਨ, ਉਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਵਸੇ ਹੋਏ ਹਨ। ਉਨ੍ਹਾਂ ਦੇ ਜ਼ਰੀਏ ਐਂਡ੍ਰਿਯੂ ਦਾ ਪੰਜਾਬ ਦੌਰਾ ਤੈਅ ਹੋਇਆ ਸੀ। ਐਂਡ੍ਰਿਯੂ ਦੇ ਦੌਰੇ ਦੌਰਾਨ ਢਿੱਲੋਂ ਉਨ੍ਹਾਂ ਦੇ ਨਾਲ ਹੀ ਰਹਿਣਗੇ। ਐਂਡ੍ਰਿਯੂ ਇਸ ਸਮੇਂ ਕੈਨੇਡਾ ਸੰਸਦ ਦੇ ਮੈਂਬਰ ਵੀ ਹਨ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਨੇਡਾ ਤੇ ਪੰਜਾਬ ਦੇ ਦੋਪਾਸੜ ਸੰਬੰਧਾਂ ਨੂੰ ਮਜ਼ਬੂਤ ਬਣਾਉਣ 'ਤੇ ਵੀ ਚਰਚਾ ਹੋਵੇਗੀ।

ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਕਿਹਾ ਹੈ ਕਿ ਕੈਨੇਡਾ ਤੋਂ ਵਿਰੋਧੀ ਧਿਰ ਦੇ ਆਗੂ ਦੇ ਪੰਜਾਬ ਦੌਰੇ ਦੌਰਾਨ ਸਰਕਾਰ ਵਲੋਂ ਸਮੁੱਚੇ ਪ੍ਰਬੰਧ ਕੀਤੇ ਜਾਣ। ਇਸ ਸੰਬੰਧ ਵਿਚ ਸੁਰੱਖਿਆ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਐਂਡ੍ਰਿਯੂ ਨੇ ਮੁੱਖ ਮੰਤਰੀ ਨੂੰ ਚਿੱਠੀ ਭੇਜੀ ਸੀ ਜਿਸ ਵਿਚ ਉਨ੍ਹਾਂ ਪੰਜਾਬ ਵਿਚ ਆਪਣੇ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ ਸੀ।

ਐਂਡ੍ਰਿਯੂ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਤੇ ਜਲਿਆਂਵਾਲਾ ਬਾਗ ਵੀ ਜਾਣਗੇ। ਉਹ ਕੈਨੇਡਾ-ਪੰਜਾਬ ਫੋਰਮ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਦੋਂ ਪੰਜਾਬ ਦੌਰੇ 'ਤੇ ਸਨ ਤਾਂ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਕੈਨੇਡਾ ਦੇ ਨਾਲ ਸੰਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹਨ। ਮੁੱਖ ਮੰਤਰੀ ਨੇ ਐਂਡ੍ਰਿਯੂ ਨੂੰ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਿਜਾਣ ਲਈ ਸਰਕਾਰੀ ਹੈਲੀਕਾਪਟਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਜਿਹਾ ਕਰ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੈਨੇਡਾ ਵਿਚ ਵਸੇ ਪ੍ਰਵਾਸੀ ਪੰਜਾਬੀਆਂ ਨੂੰ ਇਕ ਚੰਗਾ ਸੰਦੇਸ਼ ਭੇਜਣਗੇ।
Share on Google Plus

About Ravi

0 comments:

Post a Comment