ਫੂਲਕਾ 'ਤੇ ਲੱਗੇ 300 ਕਰੋੜ ਦੀ ਬੇਨਾਮੀ ਜਾਇਦਾਦ ਬਣਾਉਣ ਦੇ ਦੋਸ਼


ਅੰਮ੍ਰਿਤਸਰ— ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੀਨੀਅਰ ਵਕੀਲ ਐਸ. ਐਚ. ਫੂਲਕਾ 'ਤੇ 300 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਹਨ। ਇਹ ਦੋਸ਼ ਆਲ ਇੰਡੀਆ ਸਿੱਖ ਕਾਨਫਰੰਸ ਦੇ ਰਾਸ਼ਟਰੀ ਪ੍ਰਧਾਨ ਗੁਰਚਰਨ ਸਿੰਘ ਬੱਬਰ ਨੇ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਫੂਲਕਾ ਨੇ 1984 ਦੰਗਿਆਂ ਦੇ ਪੀੜਤਾਂ ਦੇ ਪੈਸੇ ਖਾ ਕੇ 300 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਬਣਾਈ ਹੈ। ਬੱਬਰ ਨੇ ਕਿਹਾ ਕਿ ਉਨ੍ਹਾਂ ਕੋਲ ਆਪਣੀ ਗੱਲ ਸਾਬਤ ਕਰਨ ਲਈ ਦਸਤਾਵੇਜ਼ ਵੀ ਹਨ। ਉਨ੍ਹਾਂ ਫੂਲਕਾ ਨੂੰ ਚੁਣੌਤੀ ਦਿੱਤੀ ਕਿ ਉਹ ਜਿਹੜੇ ਮਰਜ਼ੀ ਮੰਚ 'ਤੇ ਆ ਕੇ ਉਸ ਦੇ ਸਵਾਲਾਂ ਦੇ ਜਵਾਬ ਦੇਣ।
Share on Google Plus

About Ravi

0 comments:

Post a Comment