ਭਾਜਪਾ ਦੇ ਸਾਰੇ ਸੂਬਿਆਂ ਨੇ ਪੈਟਰੋਲ-ਡੀਜ਼ਲ 'ਤੇ ਘਟਾਇਆ ਵੈਟ, ਪੰਜਾਬ 'ਤੇ ਵਧਿਆ ਦਬਾਅ

ਜਲੰਧਰ (ਬਿਊਰੋ) ਭਾਰਤੀ ਜਨਤਾ ਪਾਰਟੀ ਦੀ ਸੱਤਾ ਵਾਲੇ ਦੇਸ਼ ਦੇ ਸਾਰੇ ਸੂਬਿਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ 2.50 ਰੁਪਏ ਦੀ ਕਮੀ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ 'ਤੇ ਵੀ ਪੈਟਰੋਲ ਅਤੇ ਡੀਜ਼ਲ ਦੇ ਉੱਤੇ ਲੱਗਣ ਵਾਲੇ ਵੈਟ ਵਿਚ ਕਮੀ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ 'ਤੇ ਵੀ ਵੈਟ ਦੀਆਂ ਦਰਾਂ ਘਟਾਉਣ ਦਾ ਦਬਾਅ ਵਧ ਗਿਆ ਹੈ। ਪੰਜਾਬ ਵਿਚ ਪੈਟਰੋਲ ਤੇ 35.12 ਫੀਸਦੀ ਵੈਟ ਲੱਗਦਾ ਹੈ ਅਤੇ ਉੱਤਰ ਭਾਰਤ ਦੇ ਸੂਬਿਆਂ ਵਿਚ ਪੰਜਾਬ ਪੈਟਰੋਲ 'ਤੇ ਸਭ ਤੋਂ ਜ਼ਿਆਦਾ ਵੈਟ ਵਸੂਲਣ ਵਾਲਾ ਸੂਬਾ ਹੈ। ਵੀਰਵਾਰ ਨੂੰ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਪੈਟਰੋਲ ਤੇ ਡੀਜ਼ਲ 'ਤੇ 2.50 ਰੁਪਏ ਪ੍ਰਤੀ ਲਿਟਰ ਦੀ ਕਮੀ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਵੀਰਵਾਰ ਸ਼ਾਮ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਭਾਜਪਾ ਦੀ ਸੱਤਾ ਵਾਲੇ ਸਾਰੇ ਸੂਬਿਆਂ ਵਿਚ 2.50 ਰੁਪਏ ਪ੍ਰਤੀ ਲਿਟਰ ਵੈਟ ਦੀ ਕਮੀ ਕੀਤੇ ਜਾਣ ਦਾ ਐਲਾਨ ਕੀਤਾ ਹੈ। ਦੇਸ਼ ਦੇ 17 ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਅਤੇ ਪੰਜਾਬ ਦੇ ਗੁਆਂਢੀ ਸੂਬਿਆਂ ਹਿਮਾਚਲ ਅਤੇ ਹਰਿਆਣਾ ਵਿਚ ਵੀ ਇਸ ਐਲਾਨ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ਪੰਜਾਬ ਦੇ ਮੁਕਾਬਲੇ ਕਾਫੀ ਘੱਟ ਜਾਣਗੀਆਂ। ਅਮਿਤ ਸ਼ਾਹ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਚ ਕੈਪਟਨ ਸਰਕਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੇ ਵਸੂਲੇ ਜਾਣ ਵਾਲੇ ਵੈਟ ਦੀਆਂ ਦਰਾਂ 'ਤੇ ਮੁੜ ਵਿਚਾਰ ਕਰਨਾ ਪੈ ਸਕਦਾ ਹੈ


ਪੰਜਾਬ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ ਕਰੀਬ 89 ਰੁਪਏ ਪ੍ਰਤੀ ਲਿਟਰ ਸੀ ਇਸ ਵਿਚ 2.50 ਰੁਪਏ ਪ੍ਰਤੀ ਲਿਟਰ ਦੀ ਕਮੀ ਦੇ ਨਾਲ-ਨਾਲ ਸੂਬੇ ਵਲੋਂ ਲਾਏ ਜਾਣ ਵਾਲੇ ਵੈਟ ਵਿਚ ਵੀ ਕਰੀਬ 80 ਪੈਸੇ ਪ੍ਰਤੀ ਲਿਟਰ ਦੀ ਕਮੀ ਹੋਵੇਗੀ। ਲਿਹਾਜ਼ਾ ਪੰਜਾਬ ਵਿਚ ਪੈਟਰੋਲ ਦਾ ਰੇਟ ਕਰੀਬ 3.30 ਪੈਸੇ ਪ੍ਰਤੀ ਲਿਟਰ ਘੱਟੇਗਾ ਪਰ ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਇਹ ਕਮੀ 5 ਰੁਪਏ ਪ੍ਰਤੀ ਲਿਟਰ ਦੀ ਹੋਵੇਗੀ। ਇਸ ਲਿਹਾਜ਼ ਨਾਲ ਹਰਿਆਣਾ ਅਤੇ ਪੰਜਾਬ ਵਿਚਾਲੇ ਪੈਟਰੋਲ ਦੀਆਂ ਕੀਮਤਾਂ ਵਿਚ 7.50 ਤੋਂ ਲੈ ਕੇ 8 ਰੁਪਏ ਪ੍ਰਤੀ ਲਿਟਰ ਤੱਕ ਦਾ ਅੰਤਰ ਹੋ ਸਕਦਾ ਹੈ। ਜਦੋਂ ਕਿ ਚੰਡੀਗੜ੍ਹ ਅਤੇ ਪੰਜਾਬ ਵਿਚਾਲੇ ਵੀ ਪੈਟਰੋਲ ਦੀਆਂ ਕੀਮਤਾਂ ਵਿਚ ਕਰੀਬ ਇੰਨਾ ਹੀ ਫਰਕ ਹੈ।
Share on Google Plus

About Ravi

0 comments:

Post a Comment