ਜਲੰਧਰ/ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ 2019 ਦੀਆਂ ਲੋਕਸਭਾ ਚੋਣਾਂ ਇਕੱਲੀ ਹੀ ਲੜੇਗੀ ਅਤੇ ਕਾਂਗਰਸ ਦਾ ਪੰਜਾਬ 'ਚ ਕਿਸੇ ਨਾਲ ਵੀ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਰਚਾ ਕੀਤੀ ਜਾ ਰਹੀ ਸੀ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕਸਭਾ ਚੋਣਾਂ ਇਕੱਠੇ ਲੜਨ ਵਾਲੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਹਾਈਕਮਾਨ ਨਾਲ ਹੋਈ ਇਸ ਮੁਲਾਕਾਤ ਤੋਂ ਬਾਅਦ ਹੁਣ ਇਨ੍ਹਾਂ ਚਰਚਾਵਾਂ 'ਤੇ ਠੱਲ ਪੈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਸ਼ਬਦਾਂ 'ਚ ਕਿਹਾ ਹੈ ਕਿ ਕਾਂਗਰਸ ਲੋਕਸਭਾ ਦੀਆਂ ਚੋਣਾਂ ਇਕੱਲੇ ਹੀ ਲੜੇਗੀ ਅਤੇ ਕਿਸੇ ਨਾਲ ਵੀ ਪੰਜਾਬ 'ਚ ਗਠਜੋੜ ਨਹੀਂ ਕਰੇਗੀ।

0 comments:
Post a Comment