ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਹਾਈਕੋਰਟ ਨੇ ਦਿੱਤਾ ਫਿਰ ਝਟਕਾ

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਹਾਈਕੋਰਟ ਨੇ ਦਿੱਤਾ ਫਿਰ ਝਟਕਾ:ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ‘ਚ ਪੁੱਜੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਉਮੀਦਵਾਰ ਰਹੀ ਪਰਮਜੀਤ ਕੌਰ ਵੱਲੋਂ ਲਾਡੀ ਸ਼ੇਰੋਵਾਲੀਆ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ।ਇਸ ਪਟੀਸ਼ਨ ‘ਚ ਦੋਸ਼ ਲਗਾਇਆ ਗਿਆ ਸੀ ਕਿ ਲਾਡੀ ਸ਼ੇਰੋਵਾਲੀਆ ਵੱਲੋਂ ਦਾਖਲ ਕੀਤੇ ਗਏ ਚੋਣ ਪੱਤਰ ਵਿਚ ਕਈ ਊਣਤਾਈਆਂ ਸਨ।ਇਸ ਲਈ ਇਹ ਚੋਣ ਰੱਦ ਕੀਤੀ ਜਾਣੀ ਚਾਹੀਦੀ ਹੈ।

ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸ਼ੇਰੋਵਾਲੀਆ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
Share on Google Plus

About Ravi

0 comments:

Post a Comment