ਮੁੱਖ ਮੰਤਰੀ ਦੀ ਰਿਹਾਇਸ਼ ਬਾਹਰੋਂ ਚੀਮਾ ਸਮੇਤ ਕਈ 'ਆਪ' ਵਿਧਾਇਕ ਗ੍ਰਿਫਤਾਰ

 ਚੰਡੀਗੜ੍ਹ (ਰਮਨਜੀਤ) — ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ 'ਚ ਕੀਤੇ ਗਏ ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਕਈ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ ਅਤੇ ਬਾਅਦ 'ਚ ਸੈਕਟਰ ਤਿੰਨ ਦੇ ਪੁਲਸ ਥਾਣੇ ਤੋਂ ਉਨ੍ਹਾਂ ਨੂੰ ਦੁਪਹਿਰ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਹਰਪਾਲ ਚੀਮਾ ਦੀ ਅਗਵਾਈ 'ਚ ਸੈਂਕੜੇ ਆਪ' ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਜ਼ਿਲਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ 'ਚ ਹੋਏ ਘਪਲਿਆਂ ਅਤੇ ਪੰਜਾਬ 'ਚ ਔਰਤਾਂ 'ਤੇ ਵਧ ਰਹੇ ਅੱਤਿਆਚਾਰਾਂ ਖਿਲਾਫ ਮੁੱਖ ਮੰਤਰੀ ਦੀ ਕੋਠੀ ਘੇਰਣ ਜਾ ਰਹੇ ਸਨ, ਜਿਨ੍ਹਾਂ ਨੂੰ ਬੈਰੀਕੇਡਿੰਗ ਲਗਾ ਕੇ ਪੁਲਸ ਨੇ ਰੋਕ ਲਿਆ। ਇਸ ਦੌਰਾਨ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ। ਪੁਲਸ ਵੱਲੋਂ 150 ਦੇ ਕਰੀਬ ਆਪ ਆਗੂ ਅਤੇ ਵਰਕਰ ਗ੍ਰਿਫਤਾਰ ਕਰ ਲਏ ਗਏ। ਉਥੇ ਹੀ 'ਆਪ' ਵੱਲੋਂ ਪੁਲਸ 'ਤੇ ਲਾਠੀਚਾਰਜ ਕਰਨ ਦੇ ਦੋਸ਼ ਵੀ ਲਗਾਏ ਗਏ ਹਨ।
Share on Google Plus

About Ravi

0 comments:

Post a Comment