ਪੰਜਾਬ 'ਚ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 29 ਮਈ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੇ ਵੀ ਲਾਗੂ ਕਰ ਦਿੱਤਾ ਹੈ¢ ਸਰਕਾਰ ਵਲੋਂ ਇਸ ਸਬੰਧੀ ਅੱਜ ਰਸਮੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ¢ 

ਇਹ ਫ਼ੈਸਲਾ ਸਿੱਧੀ ਭਰਤੀ ਤੇ ਹਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ¢ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ¢ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ 1 ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਮਿਲੇਗਾ¢ ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ, ਜਿਨ੍ਹਾਂ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ ਤੇ ਜਿਨ੍ਹਾਂ ਦੇ ਪਰਿਵਾਰ ਦੀ ਕੁੱਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ¢ ਇਸ ਸਬੰਧੀ ਅਰਜ਼ੀ ਦੇਣ ਵਾਲੇ ਵਿਅਕਤੀ ਦੇ ਨਾਲ ਉਸ ਦੇ ਮਾਤਾ-ਪਿਤਾ, 18 ਸਾਲ ਤੋਂ ਘੱਟ ਉਮਰ ਦੇ ਭਰਾ-ਭੈਣ, ਨਾਬਾਲਗ ਬੱਚਿਆਂ ਨੂੰ ਪਰਿਵਾਰ ਦੀ ਸ਼੍ਰੇਣੀ 'ਚ ਰੱਖਿਆ ਜਾਵੇਗਾ ਤੇ ਪਰਿਵਾਰ ਦੇ ਸਾਰੇ ਸਰੋਤਾਂ ਤੋਂ ਕੁੱਲ ਆਮਦਨ ਦੀ ਜਾਂਚ ਕੀਤੀ ਜਾਵੇਗੀ¢ ਸਰਕਾਰ ਦਾ ਇਹ ਫ਼ੈਸਲਾ ਲੋਕ ਸਭਾ ਚੋਣਾਂ ਲਈ ਲੱਗੇ ਚੋਣ ਜ਼ਾਬਤੇ ਕਾਰਨ ਅਟਕ ਗਿਆ ਸੀ, ਜੋ ਹੁਣ ਲਾਗੂ ਕਰ ਦਿੱਤਾ ਗਿਆ ਹੈ | 
Share on Google Plus

About Ravi

0 comments:

Post a Comment