10 ਕਰੋੜ ਦੀ ਹੈਰੋਇਨ ਬਰਾਮਦ, ਦੋ ਔਰਤਾਂ ਸਮੇਤ ਤਿੰਨ ਵਿਅਕਤੀ ਕਾਬੂ

ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ ਦੀ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦਸ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ, ਕਥਿਤ ਦੋਸ਼ੀਆਂ ਵਿਚ ਕੇਵਲ ਕ੍ਰਿਸ਼ਨ ਪੂਨਮ ਅਤੇ ਪਾਇਲ ਨਾਮੀ ਔਰਤਾਂ ਸ਼ਾਮਲ ਹਨ, ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਬੀਤੀ ਰਾਤ ਸਵਿਫ਼ਟ ਕਾਰ ਵਿਚ ਬੈਠ ਕੇ ਗਿੱਲ ਪੁਲ ਨੇੜੇ ਜਾ ਰਹੇ ਸਨ ਕਿ ਪੁਲਿਸ ਵੱਲੋਂ ਲਗਾਏ ਨਾਕੇ 'ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਾਇਲ ਦਾ ਪਤੀ ਸੰਜੀਵ ਕੁਮਾਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ।



ਪੁਲਿਸ ਉਸ ਦੀ ਭਾਲ ਕਰ ਰਹੀ ਹੈ ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ ਦੋ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਦਸ ਕਰੋੜ ਰੁਪਏ ਦੱਸੀ ਜਾ ਰਹੀ ਹੈ।

Share on Google Plus

About Ravi

0 comments:

Post a Comment