ਅਕਾਲੀ ਦਲ ਕੋਰ ਕਮੇਟੀ ਵਲੋਂ ਐਨ.ਡੀ.ਏ. ਦੀ ਜਿੱਤ ਇਤਿਹਾਸਕ ਕਰਾਰ

ਚੰਡੀਗੜ੍ਹ, 28 ਮਈ -ਅੱਜ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ | ਕੋਰ ਕਮੇਟੀ ਵਲੋਂ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਐਨ.ਡੀ.ਏ. ਦੀ ਹੋਈ ਜਿੱਤ ਨੂੰ ਇਤਿਹਾਸਕ ਕਰਾਰ ਦਿੱਤਾ ਗਿਆ | ਅਕਾਲੀ ਦਲ ਕੋਰ ਕਮੇਟੀ ਨੇ ਨਰਿੰਦਰ ਮੋਦੀ ਸਮੇਤ ਪੂਰੀ ਐਨ.ਡੀ.ਏ. ਨੂੰ ਵਧਾਈ ਦਿੱਤੀ | ਜਿਥੇ ਪਹਿਲਾਂ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਉਥੇ ਤੁਰੰਤ ਬਾਅਦ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਸਮੇਤ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ |

ਮੀਟਿੰਗ ਮਗਰੋਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ 'ਚ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਦੀ ਹਾਰ ਦੇ ਕਾਰਨਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਡਾ. ਚੀਮਾ ਨੇ ਕਿਹਾ ਕਿ ਪੜਚੋਲ ਕਰਨ 'ਤੇ ਸਾਹਮਣੇ ਆਇਆ ਹੈ ਕਿ ਅਕਾਲੀ ਦਲ ਦੇ ਵੋਟ ਬੈਂਕ 'ਚ 30 ਤੋਂ ਵੱਧ ਕੇ 37 ਫ਼ੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਪਿੱਛੇ ਅਕਾਲੀ ਦਲ ਵਰਕਰਾਂ ਤੇ ਅਹੁਦੇਦਾਰਾਂ ਦੀ ਅਣਥੱਕ ਮਿਹਨਤ ਤੇ ਨਿਰਾਧਾਰ ਦੋਸ਼ ਲਾਉਣ ਵਾਲੇ ਆਗੂਆਂ ਨੂੰ ਜਵਾਬ ਦੇਣ ਦਾ ਜਜ਼ਬਾ ਸੀ |

ਕੋਰ ਕਮੇਟੀ ਵਲੋਂ ਇਸ ਗੱਲ 'ਤੇ ਵੀ ਚਰਚਾ ਕੀਤੀ ਗਈ ਕਿ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਕਾਂਗਰਸ ਵਲੋਂ ਸੂਬੇ 'ਚ ਸਰਕਾਰੀ ਸ਼ਕਤੀਆਂ ਦਾ ਵੀ ਦੱਬ ਕੇ ਦੁਰਉਪਯੋਗ ਕੀਤਾ ਗਿਆ, ਜਿਸ ਦੇ ਬਾਵਜੂਦ ਅਕਾਲੀ ਦਲ ਦਾ ਵੋਟ ਹਿੱਸਾ ਪਹਿਲਾਂ ਨਾਲੋਂ ਵਧਿਆ ਹੈ | ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ-ਭਾਜਪਾ ਵਰਕਰਾਂ ਨੂੰ ਹਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ 'ਚ ਪਾਰਟੀ ਦਾ ਵੋਟ ਹਿੱਸਾ ਵਧਿਆ ਹੈ ਤੇ ਪਾਰਟੀ ਹੁਣ ਕਾਂਗਰਸ ਨਾਲੋਂ ਸਿਰਫ਼ 3 ਫ਼ੀਸਦੀ ਦੇ ਫ਼ਰਕ 'ਤੇ ਹੀ ਹੈ | ਉਨ੍ਹਾਂ ਕਿਹਾ ਕਿ ਢਾਈ ਸਾਲ ਬਾਅਦ ਅਕਾਲੀ-ਭਾਜਪਾ ਦੀ ਸਰਕਾਰ ਬਣਾਉਣ ਲਈ ਵਰਕਰ ਕਮਰ ਕਸ ਲੈਣ ਅਤੇ ਹੁਣੇ ਤੋਂ ਮਿਹਨਤ ਸ਼ੁਰੂ ਕਰ ਦੇਣ | ਕੋਰ ਕਮੇਟੀ ਵਲੋਂ ਹਾਲ ਹੀ ਵਿਚ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ 'ਚ ਕੀਤੇ ਵਾਧੇ ਦੀ ਨਿਖੇਧੀ ਕੀਤੀ ਗਈ | ਮੀਟਿੰਗ 'ਚ ਇਕ ਅਧਿਆਪਕ ਵਲੋਂ ਆਤਮ ਹੱਤਿਆ ਕਰਨ ਦੀ ਘਟਨਾ 'ਤੇ ਦੁੱਖ ਪ੍ਰਗਟਾਉਂਦੇ ਹੋਏ ਕੋਰ ਕਮੇਟੀ ਮੈਂਬਰਾਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਜ਼ਬਰਦਸਤੀ 15 ਹਜ਼ਾਰ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ, ਜਿਸ ਦੇ ਚੱਲਦੇ ਇਹ ਘਟਨਾ ਹੋਈ |


ਕਮੇਟੀ ਵਲੋਂ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦੇਣ ਦੇ ਹੁਕਮ ਤੁਰੰਤ ਦੇਣ ਸਬੰਧੀ ਮੰਗ ਕੀਤੀ ਹੈ | ਕੋਰ ਕਮੇਟੀ ਮੀਟਿੰਗ 'ਚ ਸ. ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਾਣੀਕੇ, ਹਰੀ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਪ੍ਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਹੋਰ ਹਾਜ਼ਰ ਸਨ | ਅਕਾਲੀ ਦਲ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ 'ਚ ਵਧੀ ਪਾਰਟੀ ਦੀ ਵੋਟ ਪ੍ਰਤੀਸ਼ਤਤਾ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਅਕਾਲੀ ਦਲ 'ਤੇ ਭਰੋਸਾ ਪ੍ਰਗਟਾਇਆ | ਇਸੇ ਦੌਰਾਨ ਕੋਰ ਕਮੇਟੀ ਨੇ ਪੁਲਿਸ ਹਿਰਾਸਤ ਵਿਚ ਹੋਏ ਇਕ ਨਿਰਦੋਸ਼ ਲੜਕੇ ਦੇ ਕਤਲ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਿਖ਼ਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ¢
Share on Google Plus

About Ravi

0 comments:

Post a Comment