ਬਠਿੰਡੇ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਪੰਜਾਬ ਵਿਚ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਹਿੰਦੀ ਤੇ ਪੰਜਾਬੀ ਦੀ ਥਾਂ ਅੰਗਰੇਜ਼ੀ ਭਾਸ਼ਾ ਵਿਚ ਸਹੁੰ ਚੁੱਕੀ। ਸੋਸ਼ਲ ਮੀਡੀਆ ਉਤੇ ਉਨ੍ਹਾਂ ਦੀ ਖੁੱਲ੍ਹ ਕੇ ਅਲੋਚਨਾ ਹੋ ਰਹੀ ਹੈ।
ਦੱਸ ਦਈਏ ਕਿ ਹਰਸਿਮਰਤ ਬਾਦਲ ਬਠਿੰਡਾ ਤੋਂ ਲਗਾਤਾਰ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਜੋ ਮੋਦੀ ਸਰਕਾਰ ਦੀ ਪਹਿਲੀ ਪਾਰੀ 'ਚ ਫੂਡ ਪ੍ਰੋਸੈਸਿੰਗ ਮੰਤਰੀ ਰਹੇ। ਉਨ੍ਹਾਂ ਨੇ 2009 'ਚ ਬਠਿੰਡਾ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਤੇ ਕਾਂਗਰਸੀ ਉਮੀਦਵਾਰ ਰਣਇੰਦਰ ਸਿੰਘ ਨੂੰ ਹਰਾਉਣ ਵਿਚ ਕਾਮਯਾਬ ਹੋਏ ਸਨ। 2014 'ਚ ਮੁੜ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਤੇ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਹਰਾਇਆ। ਇਸੇ ਤਰ੍ਹਾਂ 2019 ਵਿਚ ਹੈਟਰਿਕ ਮਾਰਦੇ ਹੋਏ ਕਾਂਗਰਸ ਦੇ ਰਾਜਾ ਵੜਿੰਗ ਨੂੰ ਮਾਤ ਦਿੱਤੀ।
0 comments:
Post a Comment