ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੇ ਕੁਝ ਘੰਟਿਆਂ ਬਾਅਦ ਹੀ ਕੀਤੀ ਕਾਰਵਾਈ
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਆਪਣੀ ਜਾਂਚ ਪ੍ਰਕਿਰਿਆ ਨੂੰ ਅੱਗੇ ਤੋਰਦੇ ਹੋਏ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਵਿਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਵਿਰੁੱਧ ਚਲਾਨ ਪੇਸ਼ ਕਰ ਦਿੱਤਾ | ਵਰਨਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੇ ਕੁਝ ਘੰਟਿਆਂ ਬਾਅਦ ਹੀ ਟੀਮ ਮੈਂਬਰਾਂ ਵਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ | ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਸਿਟ ਤੋਂ ਅਲੱਗ ਕਰਨ ਦੇ ਹੁਕਮ ਦਿੱਤੇ ਗਏ ਸਨ ਅਤੇ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪੰਜਾਬ ਸਰਕਾਰ ਵਲੋਂ ਕੰੁਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੜ ਵਿਸ਼ੇਸ਼ ਜਾਂਚ ਟੀਮ ਵਿਚ ਵਾਪਸ ਭੇਜ ਦਿੱਤਾ ਗਿਆ | ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਜੂਨ ਤੱਕ ਮੁਲਤਵੀ ਕਰ ਦਿੱਤੀ ਅਤੇ ਅਦਾਲਤ ਨੇ ਇਸ ਮਾਮਲੇ 'ਚ ਆਈ. ਜੀ. ਉਮਰਾਨੰਗਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ | ਜਦੋਂ ਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿਚ ਹਨ | ਅਦਾਲਤ ਵਲੋਂ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ 6 ਜੂਨ ਨੂੰ ਸਾਬਕਾ ਐੱਸ.ਐੱਸ.ਪੀ. ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ | ਵਿਸ਼ੇਸ਼ ਜਾਂਚ ਟੀਮ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਅਜੇ ਜਾਂਚ ਚੱਲ ਰਹੀ ਹੈ ਤੇ ਭਵਿੱਖ ਵਿਚ ਹੋਰ ਮੁਲਜ਼ਮਾਂ ਿਖ਼ਲਾਫ਼ ਵੀ ਦੋਸ਼ ਪੱਤਰ ਅਦਾਲਤ ਵਿਚ ਪੇਸ਼ ਕੀਤੇ ਜਾਣਗੇ |
0 comments:
Post a Comment