ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ |
ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ |
ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਾਰੇ ਅਧਿਕਾਰੀ ਵੀ ਪੜਤਾਲ ਦੇ ਘੇਰੇ ‘ਚ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹਨ।ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਿੱਖ ਮਰਿਆਦਾ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੂਨ 1984 ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵੀ ਚੋਰੀ ਕਰ ਲਿਆ ਗਿਆ ਸੀ, ਜਿਸ ਦੀ ਵਾਪਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਸਰਕਾਰ ਪਾਸੋਂ ਮੰਗ ਕਰਦੀ ਆ ਰਹੀ ਹੈ।
ਇਸ ਦੌਰਾਨ ਮੀਡੀਆ ਖ਼ਬਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਲਾਇਬ੍ਰੇਰੀ ਦਾ ਸਮੂਹ ਸਰਮਾਇਆ ਵਾਪਸ ਕਰ ਦਿੱਤਾ ਗਿਆ ਸੀ।ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੀਤੇ ਦਿਨੀਂ ਲਾਇਬ੍ਰੇਰੀ ਨਾਲ ਸਬੰਧਤ ਰਹੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ।ਇਸ ਮੀਟਿੰਗ ਮਗਰੋਂ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਗਿਆ ਅਨਮੋਲ ਸਰਮਾਇਆ ਪੂਰਨ ਰੂਪ ਵਿਚ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ।
0 comments:
Post a Comment