ਕੈਪਟਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ 'ਕੌਮੀ ਸਹਿਣਸ਼ੀਲਤਾ ਦਿਵਸ' ਐਲਾਨਣ ਦੀ ਮੰਗ

ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਨੂੰ 'ਕੌਮੀ ਸਹਿਣਸ਼ੀਲਤਾ ਦਿਵਸ' ਵਜੋਂ ਐਲਾਨਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ 'ਕੌਮੀ ਸਹਿਣਸ਼ੀਲਤਾ ਦਿਵਸ' ਐਲਾਨਿਆ ਜਾਵੇ।


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ 'ਚ ਹੀ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ 'ਚ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ 'ਕੌਮੀ ਸਹਿਣਸ਼ੀਲਤਾ ਦਿਵਸ' ਐਲਾਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪਹਿਲੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਹਰੇਕ ਵਰ੍ਹੇ ਇਸੇ ਤਰ੍ਹਾਂ ਹੀ ਮਨਾਉਣ ਦਾ ਸੁਝਾਅ ਵੀ ਦਿੱਤਾ।
Share on Google Plus

About Ravi

0 comments:

Post a Comment