6 ਜੂਨ ਨੂੰ ਘੱਲੂਘਾਰੇ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ

6 ਜੂਨ ਨੂੰ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਅੰਦਰ ਪੁਲਿਸ, ਪੈਰਾਮਿਲਟਰੀ ਤੇ ਰੈਪਿਡ ਐਕਸ਼ਨ ਫੋਰਸ ਦੁਆਰਾ ਫਲੈਗ ਮਾਰਚ ਕੱਢਿਆ ਗਿਆ ਹੈ।
6 ਜੂਨ ਨੂੰ ਘੱਲੂਘਾਰੇ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ
6 ਜੂਨ ਨੂੰ ਘੱਲੂਘਾਰੇ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਫਲੈਗ ਮਾਰਚ ਕੱਢਕੇ ਪੁਲਿਸ ਨੇ ਸੁਨੇਹਾ ਦਿੱਤਾ ਕਿ ਸ਼ਹਿਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਪੁਲਿਸ ਮੁਤਾਬਿਕ ਕਿਸੇ ਨੂੰ ਡਰਨ ਦੀ ਲੋੜ ਨਹੀਂ ਤੇ ਕਿਸੇ ਤਰ੍ਹਾਂ ਦੀ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ। ਪੁਲਿਸ ਨੇ ਅਫਵਾਹਾਂ ਤੋਂ ਸਾਵਧਾਨ ਰਹਿਣ ਦਾ ਸੁਨੇਹਾ ਦਿੱਤਾ।

ਦੂਜੇ ਪਾਸੇ ਦਲ ਖਾਲਸਾ ਵੱਲੋਂ 6 ਜੂਨ ਨੂੰ ਸ਼ਹਿਰ ਵਿੱਚ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ ਤੇ ਇਸ ਲਈ ਸ਼ਹਿਰ ਚ ਪੋਸਟਰ ਲਾਏ ਗਏ ਹਨ।
Share on Google Plus

About Ravi

0 comments:

Post a Comment