ਖੁੱਲ੍ਹੇ ਬੋਰਵੈੱਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ, ਮਾਲਕਾਂ ਖਿਲਾਫ ਹੋਵੇਗੀ ਕਾਰਵਾਈ

ਸੂਬੇ ਭਰ ਵਿਚ ਗੈਰ ਵਰਤੋਂ ਵਾਲੇ/ਖੁੱਲ੍ਹੇ ਪਏ ਬੋਰਵੈੱਲਾਂ ਨੂੰ ਤੁਰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ। ਇਸ ਤਹਿਤ ਅਜਿਹੇ ਬੋਰਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।


ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੇ.ਐਸ.ਪੰਨੂੰ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਖੁੱਲ੍ਹੇ ਪਏ ਬੋਰਵੈੱਲ ਮਨੁੱਖੀ ਸੁਰੱਖਿਆ ਖਾਸ ਤੌਰ 'ਤੇ ਬੱਚਿਆਂ ਦੀ ਸੁਰੱਖਿਆ ਦੇ ਨਾਲ ਨਾਲ ਭੂਮੀਗਤ ਪਾਣੀ ਨੂੰ ਗੰਦਾ ਕਰਨ ਕਰਕੇ ਚਿੰਤਾ ਦਾ ਮੁੱਖ ਵਿਸ਼ਾ ਹੈ। ਇਹ ਸੁਨਿਸ਼ਚਿਤ ਕਰਨ ਲਈ ਕਿ ਸਾਰੇ ਬੋਰਵੈੱਲ ਸਹੀ ਢੰਗ ਨਾਲ ਬੰਦ ਕੀਤੇ ਗਏ ਹਨ, ਡਿਪਟੀ ਕਮਿਸ਼ਨਰਾਂ ਨੂੰ ਇੱਕ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਲਈ ਸੁਝਾਅ ਦਿੱਤਾ ਗਿਆ ਹੈ।


ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਪ੍ਰਸਤਾਵ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਅਜਿਹੇ ਬੋਰਵੈੱਲ ਬੰਦ ਨਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਜਾਵੇ। ਪੱਤਰ ਅਨੁਸਾਰ, ਇਕ ਮਹੀਨੇ ਦੀ ਮਿਆਦ ਪਿੱਛੋਂ ਮਿਸ਼ਨ ਤੰਦਰੁਸਤ ਪੰਜਾਬ ਇਕ ਇਸ਼ਤਿਹਾਰ ਦੇਵੇਗਾ ਜਿਸ ਵਿੱਚ ਆਮ ਜਨਤਾ ਨੂੰ ਛੱਡੇ ਹੋਏ/ ਖੁੱਲ੍ਹੇ ਪਏ ਬੋਰਵੈੱਲਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਜਾਵੇਗਾ ਜੋ ਅਜੇ ਤੱਕ ਬੰਦ ਨਹੀਂ ਕੀਤੇ ਗਏ ਹਨ। ਅਜਿਹੀ ਜਾਣਕਾਰੀ ਦੇਣ ਵਾਲੇ ਵਿਅਕਤੀ ਵੱਲੋਂ ਦਿੱਤੀ ਜਾਣਕਾਰੀ ਨੂੰ ਤਸਦੀਕ ਕਰਨ ਪਿੱਛੋਂ 5000 /-ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਰਿਪੋਰਟ ਮਿਸ਼ਨ ਡਾਇਰੈਕਟੋਰੇਟ ਦੁਆਰਾ ਇੱਕ ਮਹੀਨੇ ਵਿੱਚ ਮੰਗੀ ਗਈ ਹੈ।

Share on Google Plus

About Ravi

0 comments:

Post a Comment