ਪੰਜਾਬ ‘ਚ ਪਟਵਾਰੀਆਂ ਦੀ ਭਰਤੀ ਦਾ ਐਲਾਨ

ਪੰਜਾਬ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਦਾ ਮਜਬੂਤੀਕਰਨ ਪਹਿਲ ਦੇ ਆਧਾਰ 'ਤੇ ਨੇਪਰੇ ਚੜ੍ਹਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ ਪਰ ਬਦਕਿਸਮਤੀ ਨਾਲ ਇਥੇ ਪਟਵਾਰੀਆਂ ਦੀ ਕਮੀ ਹੈ ਜਿਸ ਨਾਲ ਵਿਭਾਗ ਦਾ ਕੰਮ ਜ਼ਮੀਨੀ ਪੱਧਰ 'ਤੇ ਪ੍ਰਭਾਵਿਤ ਹੁੰਦਾ ਹੈ, ਇਸ ਲਈ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਤਰੱਕੀ ਅਤੇ ਸਿੱਧੀ ਭਰਤੀ ਜ਼ਰੀਏ ਹੋਰ ਅਸਾਮੀਆਂ ਵੀ ਭਰੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੁਝ ਦੇਰੀਆਂ ਤੇ ਊਣਤਾਈਆਂ ਦੇਖੀਆਂ ਗਈਆਂ ਹਨ। ਇਸ ਦੇ ਹੱਲ ਲਈ ਐਨ.ਆਈ.ਸੀ, ਪੂਨੇ ਤੋਂ ਤਕਨੀਕੀ ਸਹਾਇਤਾ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਹਿਸੀਲ ਕੰਪਲੈਕਸਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਾਥਰੂਮ ਆਦਿ ਸਹੂਲਤਾਂ ਨੂੰ ਲੋਕਾਂ ਲਈ ਯਕੀਨੀ ਬਣਾਇਆ ਜਾਵੇਗਾ।
Share on Google Plus

About Ravi

0 comments:

Post a Comment