ਦਰਅਸਲ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਧਾ ਟਕਰਾਅ ਚੱਲ ਰਿਹਾ ਹੈ। ਇਸੇ ਦਰਮਿਆਨ ਕੈਪਟਨ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ, ਜੋ ਸਿੱਧੂ ਨੇ ਹਾਲੇ ਤਕ ਨਹੀਂ ਸੰਭਾਲਿਆ ਹੈ।
ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰ ਲਈ ਹੈ। ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸ ਦਿੱਤੀਆਂ ਹਨ।
ਦਰਅਸਲ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਧਾ ਟਕਰਾਅ ਚੱਲ ਰਿਹਾ ਹੈ। ਇਸੇ ਦਰਮਿਆਨ ਕੈਪਟਨ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ, ਜੋ ਸਿੱਧੂ ਨੇ ਹਾਲੇ ਤਕ ਨਹੀਂ ਸੰਭਾਲਿਆ ਹੈ। ਪਰ ਜੋ ਹਾਲਾਤ ਹਨ ਉਸ ਤੋਂ ਜਾਪਦਾ ਹੈ ਕਿ ਉਹ ਨਵਾਂ ਮੰਤਰਾਲਾ ਨਹੀਂ ਸੰਭਾਲਣਗੇ।
ਸਿੱਧੂ ਨੇ ਕਹਿ ਦਿੱਤਾ ਸੀ ਕਿ ਉਹ ਪਾਰਟੀ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਹੀ ਅਗਲਾ ਫੈਸਲਾ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਫਰੈਂਡਲੀ ਮੈਚ ਸਬੰਧੀ ਬਿਆਨ ਦਿੱਤਾ ਸੀ, ਜਿਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਤੇ ਹੋਰ ਸ਼ਹਿਰੀ ਸੀਟਾਂ 'ਤੇ ਕਾਂਗਰਸ ਦੀ ਹੋਈ ਹਾਰ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹ ਦਿੱਤਾ ਸੀ।
ਕੈਪਟਨ ਦੇ ਸਮਰਥਨ ਵਿੱਚ ਬਹੁਤੇ ਮੰਤਰੀ ਆ ਗਏ ਸਨ ਪਰ ਕਿਸੇ ਵਿਧਾਇਕ ਜਾਂ ਹੋਰ ਲੀਡਰ ਨੇ ਨਵਜੋਤ ਸਿੰਘ ਸਿੱਧੂ ਦੀ ਹਮਾਇਤ ਨਹੀਂ ਸੀ ਕੀਤੀ। ਇਸ ਮਗਰੋਂ ਨਵਜੋਤ ਸਿੰਘ ਸਿੱਧੂ ਇਕੱਲੇ ਹੀ ਪ੍ਰੈਸ ਕਾਨਫ਼ਰੰਸ ਤੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਦੱਸਣ ਵਿੱਚ ਲੱਗੇ ਹੋਏ ਹਨ।
0 comments:
Post a Comment