ਲੰਗਰ ਰਸਦ ‘ਤੇ ਜੀਐਸਟੀ ਰਿਫੰਡ ਦੀ ਪਹਿਲੀ ਕਿਸ਼ਤ ਕੀਤੀ ਜਾਰੀ: ਹਰਸਿਮਰਤ ਬਾਦਲ

ਲੰਗਰ ਰਸਦ ‘ਤੇ ਜੀਐਸਟੀ ਰਿਫੰਡ ਦੀ ਪਹਿਲੀ ਕਿਸ਼ਤ ਕੀਤੀ ਜਾਰੀ: ਹਰਸਿਮਰਤ ਬਾਦਲ
ਲੰਗਰ ਰਸਦ 'ਤੇ ਜੀਐਸਟੀ ਰਿਫੰਡ ਦੀ ਪਹਿਲੀ ਕਿਸ਼ਤ ਕੀਤੀ ਜਾਰੀ: ਹਰਸਿਮਰਤ ਬਾਦਲ
ਲੰਗਰ ਰਸਦ 'ਤੇ ਜੀਐਸਟੀ ਰਿਫੰਡ ਦੀ ਪਹਿਲੀ ਕਿਸ਼ਤ ਕੀਤੀ ਜਾਰੀ: ਹਰਸਿਮਰਤ ਬਾਦਲ

ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ

ਚੰਡੀਗੜ੍ਹ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉੱਤੇ ਲੱਗੇ ਜੀਐਸਟੀ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐਸਟੀ ਅਥਾਰਟੀ ਨੂੰ 57 ਲੱਖ ਰੁਪਏ ਜੀਐਸਟੀ ਦੀ ਰਾਸ਼ੀ ਰਿਫੰਡ ਕਰ ਦਿੱਤੀ ਹੈ, ਜੋ ਕਿ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਜੀਐਸਟੀ ਰੀਫੰਡ ਦੀ ਪਹਿਲੀ ਕਿਸ਼ਤ ਹੈ ਅਤੇ ਇਸ ਤੋਂ ਬਾਅਦ ਇਹ ਰਿਫੰਡ ਹਰ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਜਾਰੀ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਕਰਦੀ ਹਾਂ ਕਿ ਉਹਨਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮੁੱਦੇ ਨੂੰ ਸਿੱਖਾਂ ਦੀ ਤਸੱਲੀ ਮੁਤਾਬਕ ਹੱਲ ਕੀਤਾ ਹੈ।


ਇੱਥੇ ਦੱਸਣਯੋਗ ਹੈ ਕਿ ਪਿਛਲੀ ਐਨਡੀਏ ਸਰਕਾਰ ਨੇ ‘ਸੇਵਾ ਭੋਜ ਯੋਜਨਾ’ ਤਹਿਤ ਵਿੱਤੀ ਮੱਦਦ ਦੇ ਕੇ ਲੰਗਰ ਰਸਦ ਨੂੰ ਜੀਐਸਟੀ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਸੀ। ਇਹ ਸਕੀਮ ਤਹਿਤ ਗੁਰਦੁਆਰਿਆਂ ਅਤੇ ਲੰਗਰ ਛਕਾਉਣ ਵਾਲੀਆਂ ਹੋਰ ਧਾਰਮਿਕ ਸੰਸਥਾਵਾਂ ਉੱਤੇ ਲੱਗਣ ਵਾਲੇ ਕੇਂਦਰੀ ਜੀਐਸਟੀ ਅਤੇ ਆਈਜੀਐਸਟੀ ਨੂੰ ਵਾਪਸ ਮੋੜਣ ਦਾ ਫੈਸਲਾ ਕੀਤਾ ਸੀ।ਇਸ ਤੋਂ ਪਹਿਲਾਂ ਅਪ੍ਰੈਲ 2018 ਵਿਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਗੁਰਦੁਆਰਿਆਂ ਅੰਦਰ ਲੰਗਰ ਤਿਆਰ ਕਰਨ ਲਈ ਇਸਤੇਮਾਲ ਹੁੰਦੀ ਰਸਦ ਉੱਪਰੋਂ ਜੀਐਸਟੀ ਹਟਾਉਣ ਦੀ ਅਪੀਲ ਕੀਤੀ ਸੀ।

ਜਿਸ ਨੂੰ ਬਹੁਤ ਜਲਦੀ ਸਵੀਕਾਰ ਕਰ ਲਿਆ ਗਿਆ ਸੀ ਅਤੇ ਇਸ ਵਾਸਤੇ ਸੇਵਾ ਭੋਜ ਯੋਜਨਾ ਤਿਆਰ ਕੀਤੀ ਗਈ ਸੀ। ਬੀਬਾ ਬਾਦਲ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਦੁਨੀਆ ਦੀ ਸਭ ਤੋਂ ਵੱਡੀ ਸਾਂਝੀ ਰਸੋਈ ਚਲਾਈ ਜਾ ਰਹੀ ਹੈ, ਜਿੱਥੇ ਸ਼ਰਧਾਲੂਆਂ ਵੱਲੋਂ ਕੀਤੀ ਦਾਨ ਭੇਟਾ ਨਾਲ ਸਾਰਾ ਸਾਲ ਲੱਖਾਂ ਲੋਕਾਂ ਨੂੰ ਮੁਫਤ ਲੰਗਰ ਛਕਾਇਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਸੀ ਕਿ ਇਹ ਮਸਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

Share on Google Plus

About Ravi

0 comments:

Post a Comment