ਡੇਰਾ ਸਿਰਸਾ ਦੇ ਪ੍ਰਬੰਧਕ ਸਸਕਾਰ ਨਾ ਕਰਨ ਲਈ ਬਜ਼ਿੱਦ

ਨਾਭਾ ਜੇਲ੍ਹ ’ਚ ਕਤਲ ਹੋਏ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਸਸਕਾਰ ਲਈ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਅੱਜ ਫਿਰ ਪੁਲਿਸ ਤੇ ਸਿਵਲ ਅਧਿਕਾਰੀ ਡੇਰਾ ਪ੍ਰਬੰਧਕਾਂ ਤੇ ਪਰਿਵਾਰ ਨਾਲ ਮੀਟਿੰਗ ਕਰ ਰਹੇ ਹਨ। ਦੂਜੇ ਪਾਸੇ ਡੇਰਾ ਪ੍ਰਬੰਧਕ ਸ਼ਰਤਾਂ ਪੂਰੀਆਂ ਕਰਨ ਦੀ ਜ਼ਿੱਦ 'ਤੇ ਅੜੇ ਹੋਏ ਹਨ।


ਚੰਡੀਗੜ੍ਹ: ਨਾਭਾ ਜੇਲ੍ਹ ’ਚ ਕਤਲ ਹੋਏ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਸਸਕਾਰ ਲਈ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਅੱਜ ਫਿਰ ਪੁਲਿਸ ਤੇ ਸਿਵਲ ਅਧਿਕਾਰੀ ਡੇਰਾ ਪ੍ਰਬੰਧਕਾਂ ਤੇ ਪਰਿਵਾਰ ਨਾਲ ਮੀਟਿੰਗ ਕਰ ਰਹੇ ਹਨ। ਦੂਜੇ ਪਾਸੇ ਡੇਰਾ ਪ੍ਰਬੰਧਕ ਸ਼ਰਤਾਂ ਪੂਰੀਆਂ ਕਰਨ ਦੀ ਜ਼ਿੱਦ 'ਤੇ ਅੜੇ ਹੋਏ ਹਨ।

ਡੇਰਾ ਸਿਰਸਾ ਦੀ 45 ਮੈਂਬਰੀ ਕਾਰਜਕਾਰੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਦਾ ਉਦੋਂ ਤਕ ਸਸਕਾਰ ਨਹੀਂ ਹੋਵੇਗਾ, ਜਦੋਂ ਤੱਕ ਪੰਜਾਬ ਸਰਕਾਰ ਸੂਬੇ ਵਿੱਚ ਡੇਰਾ ਪ੍ਰੇਮੀਆਂ ਖ਼ਿਲਾਫ਼ ਬੇਅਦਬੀ ਦੀਆਂ ਘਟਨਾਵਾਂ ਲਈ ਦਰਜ ਸਾਰੇ ਕੇਸਾਂ ਨੂੰ ਰੱਦ ਨਹੀਂ ਕਰਦੀ। ਕਮੇਟੀ ਨੇ ਬਿੱਟੂ ਦੀ ਹੱਤਿਆ ਦੀ ਸਾਜ਼ਿਸ਼ ਘੜਨ ਵਾਲੇ ‘ਅਸਲ ਗੁਨਾਹਗਾਰਾਂ’ ਨੂੰ ਸਲਾਖਾਂ ਪਿੱਛੇ ਡੱਕਣ ਦੀ ਵੀ ਮੰਗ ਕੀਤੀ ਹੈ।


ਯਾਦ ਰਹੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕੇਸ ਦਾ ਮੁੱਖ ਮੁਲਜ਼ਮ ਸੀ। ਉਸ ਦਾ ਨਾਭਾ ਜੇਲ੍ਹ ’ਚ ਦੋ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ’ਚ ਵਾਪਰੀ ਇਹ ਘਟਨਾ ਚਾਣਚੱਕ ਨਹੀਂ, ਬਲਕਿ ਇਹ ਗੰਭੀਰ ਸਾਜ਼ਿਸ਼ ਦਾ ਹਿੱਸਾ ਹੈ ਤੇ ਇਸ ਪਿੱਛੇ ਕਥਿਤ ਵੱਡੇ ਲੋਕਾਂ ਦਾ ਹੱਥ ਹੈ।

ਐਤਵਾਰ ਨੂੰ ਡਿਪਟੀ ਕਮਿਸ਼ਨਰ ਕੁਮਾਰ ਸੌਰਭ, ਐਸਐਸਪੀ ਰਾਜਬਚਨ ਸਿੰਘ ਤੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਡੇਰਾ ਪ੍ਰੇਮੀਆਂ ਦੇ 45 ਮੈਂਬਰੀ ਦਲ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮਹਿੰਦਰਪਾਲ ਬਿੱਟੂ ਦੇ ਸਸਕਾਰ ਬਾਰੇ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਡੇਰਾ ਪ੍ਰੇਮੀਆਂ ਦੇ ਹਾਲਾਂਕਿ ਆਪਣੀਆਂ ਮੰਗਾਂ ’ਤੇ ਬਜ਼ਿੱਦ ਰਹਿਣ ਕਰਕੇ ਮੀਟਿੰਗ ਬੇਸਿੱਟਾ ਰਹੀ ਸੀ। ਸੀਨੀਅਰ ਅਫਸਰ ਅੱਜ ਫਿਰ ਮੀਟਿੰਗ ਕਰ ਰਹੇ ਹਨ।

Share on Google Plus

About Ravi

0 comments:

Post a Comment