ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ ਪਰਸੋਂ ਭਾਵ ਕਿ 6 ਜੂਨ ਦੀ ਸਵੇਰ ਨੂੰ ਪਵੇਗਾ।
ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਇਸ ਮੌਕੇ ਸਮੂਹ ਸੰਗਤਾਂ ਵਲੋਂ ਜੂਨ '84 'ਚ ਸ਼ਹੀਦ ਹੋਏ ਸਿੰਘ-ਸਿੰਘਣੀਆਂ ਨਮਿੱਤ ਅਰਦਾਸ ਕੀਤੀ ਜਾਵੇਗੀ।
ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਗਿਆਨੀ ਮਲਕੀਤ ਸਿੰਘ ਵਰਪਾਲ ਤੋਂ ਇਲਾਵਾ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਹਰਬੀਰ ਸਿੰਘ ਸੰਧੂ ਅਤੇ ਹੋਰ ਸਿੱਖ ਸੰਗਤਾਂ ਹਾਜ਼ਰ ਸਨ।
0 comments:
Post a Comment