ਨਵੇਂ ਸਿੱਖਿਆ ਮੰਤਰੀ ਨੇ ਅਹੁਦਾ ਸੰਭਾਲਦਿਆਂ ਹੀ ਦਿੱਤਾ ਅਧਿਆਪਕਾਂ ਨੂੰ ਵੱਡਾ ਤੋਹਫਾ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਲ 2014-15 ਅਤੇ 2016 ਵਿਚ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਮਾਸਟਰ ਕਾਡਰ ਦੇ 5178 ਅਧਿਆਪਕਾਂ ਦੀ ਭਰਤੀ ਕੀਤੀ ਸੀ। ਇਨ੍ਹਾਂ ਅਧਿਆਪਕਾਂ ਦੀ ਭਰਤੀ 3 ਸਾਲਾਂ ਲਈ ਠੇਕੇ ਆਧਾਰ 'ਤੇ ਇਸ ਸ਼ਰਤ 'ਤੇ ਭਰਤੀ ਕੀਤੀ ਗਈ ਸੀ ਕਿ ਜ਼ਰੂਰੀ ਸ਼ਰਤਾਂ ਪੂਰੀਆਂ ਹੋਣ 'ਤੇ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਮਾਰਚ 2019 ਵਿੱਚ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਹਿਮਤੀ ਦੇ ਦਿੱਤੀ ਸੀ। ਆਦਰਸ਼ ਚੋਣ ਖ਼ਾਤਮਾ ਖ਼ਤਮ ਹੋਣ ਪਿੱਛੋਂ ਵਿਭਾਗ ਨੇ ਇਹਨਾਂ ਨੂੰ ਰੈਗੂਲਰ ਕਰਮਚਾਰੀਆਂ ਵਜੋਂ ਨਿਯੁਕਤ ਕਰ ਲਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਮਿਆਰੀ ਸਿੱਖਿਆ ਬਹੁਤ ਜ਼ਰੂਰੀ ਹੈ। ਇਸ ਲਈ, ਉਹ ਮੁੱਖ ਤੌਰ ਤੇ ਵਿਭਾਗ ਦੇ ਅਪਗਰੇਡੇਸ਼ਨ ਅਤੇ ਸੁਚਾਰੂ ਢੰਗ ਨਾਲ ਕੰਮਕਾਜ ਕਰਨ 'ਤੇ ਧਿਆਨ ਕੇਂਦਰਿਤ ਕਰਨਗੇ। ਸਕੂਲ ਸਿੱਖਿਆ ਵਿਭਾਗ ਵਿਚ ਸੁਧਾਰ ਲਈ ਸਕੂਲਾਂ ਦੀ ਨਿਯਮਤ ਅਚਨਚੇਤ ਚੈਕਿੰਗ ਵੀ ਸ਼ੁਰੂ ਕੀਤੀ ਜਾਵੇਗੀ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਸਾਰੇ ਸਬੰਧਿਤ ਖੇਤਰਾਂ ਤੋਂ ਫੀਡ ਬੈਕ ਲਈ ਜਾਵੇਗੀ। ਉਨ੍ਹਾਂ ਸਕੂਲ ਸਿੱਖਿਆ ਦੇ ਵਿਕਾਸ ਲਈ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

Share on Google Plus

About Ravi

0 comments:

Post a Comment