ਨਕਲੀ ਸ਼ਰਾਬ ਤਰਾਸਦੀ: ਮੁਲਜ਼ਮਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਹੋਵੇ-ਕੈਪਟਨ ਅਮਰਿੰਦਰ, ਜਾਂਚ ਲਈ 2 SIT ਬਣਾਈਆਂ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦੋ ਐੱਸਆਈਟੀ ਬਣਾਉਣ ਦਾ ਐਲਾਨ ਕੀਤਾ ਹੈ।

ਇਹ ਐੱਸਆਈਟੀ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦਾਇਰ ਐਫਆਈਆਰਜ਼ ਦੀ ਫਾਸਟ ਟਰੈਕ ਜਾਂਚ ਕਰਨਗੀਆਂ।

ਇਹ ਦੋਵੇਂ ਐੱਆਈਟੀਜ਼ ਏਡੀਜੀਪੀ ਲਾਅ ਐਂਡ ਆਡਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਕੰਮ ਕਰਨਗੀਆਂ।

ਮਾਝੇ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 'ਜ਼ਹਿਰੀਲੀ ਸ਼ਰਾਬ' ਪੀਣ ਨਾਲ ਹੁਣ ਤੱਕ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਡੀਜੀਪੀ ਦਿਨਕਰ ਗੁਪਤਾ ਅਨੁਸਾਰ ਐੱਸਪੀ ਰੈਂਕ ਦੇ ਅਫ਼ਸਰਾਂ ਨੂੰ ਜਾਂਚ ਅਫ਼ਸਰ ਨਿਯੁਕਤ ਕੀਤਾ ਗਿਆ ਹੈ
ਡੀਜੀਪੀ ਦਿਨਕਰ ਗੁਪਤਾ ਅਨੁਸਾਰ ਐੱਸਪੀ ਰੈਂਕ ਦੇ ਅਫ਼ਸਰਾਂ ਨੂੰ ਜਾਂਚ ਅਫ਼ਸਰ ਨਿਯੁਕਤ ਕੀਤਾ ਗਿਆ ਹੈ
ਪੰਜਾਬ ਪੁਲਿਸ ਅਨੁਸਾਰ ਹੁਣ ਤੱਕ ਉਨ੍ਹਾਂ ਵੱਲੋਂ ਤਿੰਨ ਐੱਫਆਈਆਰ ਤਰਨ ਤਾਰਨ ਵਿੱਚ, ਇੱਕ ਅੰਮ੍ਰਿਤਸਰ ਦੇਹਾਤੀ ਤੇ ਇੱਕ ਬਟਾਲਾ ਵਿੱਚ ਦਰਜ ਕੀਤੀ ਗਈ ਹੈ।ਡੀਜੀਪੀ ਦਿਨਕਰ ਗੁਪਤਾ ਅਨੁਸਾਰ ਐੱਸਪੀ ਰੈਂਕ ਦੇ ਅਫ਼ਸਰਾਂ ਨੂੰ ਜਾਂਚ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਦੋਸ਼ੀਆਂ ਨੂੰ ਸਮੇਂ ਨਾਲ ਸਜ਼ਾ ਮਿਲ ਸਕੇ।


ਮੁਲਜ਼ਮਾਂ 'ਤੇ ਕਤਲ ਦਾ ਕੇਸ ਦਰਜ ਹੋਵੇ - ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਮਾਮਲੇ ਵਿੱਚ ਕਿਸੇ ਤਰੀਕੇ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਹਨ ਕਿ ਜੋ ਇਸ ਕੇਸ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਹਨ ਉਨ੍ਹਾਂ ਉੱਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ।

ਪੰਜਾਬ ਸਰਕਾਰ ਇਸ ਦੇ ਨਾਲ ਹੀ ਨਕਲੀ ਸ਼ਰਾਬ ਬਣਾਉਣ ਤੇ ਉਸ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਬਾਰੇ ਵੀ ਵਿਚਾਰ ਕਰ ਰਹੀ ਹੈ।

ਸਰਕਾਰ ਇਹ ਸੁਨਿਸ਼ਚਿਤ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿ ਵਾਰ-ਵਾਰ ਇਸ ਜੁਰਮ ਵਿੱਚ ਸ਼ਾਮਿਲ ਹੋਣ ਵਾਲੇ ਮੁਲਜ਼ਮ ਸਲਾਖਾਂ ਦੇ ਪਿੱਛੇ ਰਹਿਣ ਅਤੇ ਛੇਤੀ ਜੇਲ੍ਹ ਤੋਂ ਬਾਹਰ ਨਾ ਸਕਣ।

ਕੈਪਟਨ ਅਮਰਿੰਦਰ ਨੇ ਬੁੱਧਵਾਰ ਨੂੰ ਕੈਬਨਿਟ ਨਾਲ ਲਈ ਮੀਟਿੰਗ ਵਿੱਚ ਅਤੇ ਪੁਲਿਸ ਅਫਸਰਾਂ ਨਾਲ ਮੀਟਿੰਗ ਵਿੱਚ ਇਹ ਫੈਸਲੇ ਲਏ ਹਨ।

ਪੰਜਾਬ ਕੈਬਨਿਟ ਵਿੱਚ ਕਈ ਮੰਤਰੀਆਂ ਵੱਲੋਂ ਪਕੋਕਾ (ਪੰਜਾਬ ਕੰਟਰੋਲ ਆਫ ਓਰਗਨਾਈਸਡ ਕਰਾਈਮ ਐਕਟ) ਵਰਗੇ ਸਖ਼ਤ ਕਾਨੂੰਨ ਬਣਾਉਣ ਦੀ ਸਿਫਾਰਿਸ਼ ਕੀਤੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Share on Google Plus

About Ravi

0 comments:

Post a Comment